ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਦੀ ਭਾਜਪਾ ਸਰਕਾਰ ਡੇਰਾ ਮੁਖੀ ਨੂੰ ਜੇਲ੍ਹ ਚੋਂ ਛੁੱਟੀ ਦੇਣ ਨੂੰ ਹੋਈ ਤਿਆਰ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠਲੀ ਭਾਜਪਾ ਸਰਕਾਰ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ’ਤੇ ਰਿਹਾਅ ਕਰਨ ਲਈ ਆਪਣੀ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਹਾਲੇ ਆਖ਼ਰੀ ਫ਼ੈਸਲਾ ਕਮਿਸ਼ਨਰ ਨੇ ਲੈਣਾ ਹੈ।ਅਗਲੇ ਵਰ੍ਹੇ 2020 ਦੇ ਅਰੰਭ ਵਿੱਚ ਹਰਿਆਣਾ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਡੇਰਾ ਮੁਖੀ ਨੂੰ ਪੈਰੋਲ ਲਈ ਪਹਿਲੀ ਮਨਜ਼ੂਰੀ ਰੋਹਤਕ ਦੇ ਐੱਸਪੀ ਨੇ ਦਿੱਤੀ ਹੈ। ਇਸ ਮਨਜ਼ੂਰੀ ਦਾ ਕਾਰਨ ਡੇਰਾ ਮੁਖੀ ਦਾ ‘ਚੰਗਾ ਵਿਵਹਾਰ’ ਦੱਸਿਆ ਜਾ ਰਿਹਾ ਹੈ। ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਬੀਤੇ ਦਿਨੀਂ ਖੇਤੀ ਕਰਨ ਲਈ 42 ਦਿਨਾਂ ਦੀ ਪੈਰੋਲ (ਜ਼ਮਾਨਤ) ਲਈ ਆਪਣੀ ਅਰਜ਼ੀ ਦਾਖ਼ਲ ਕੀਤੀ ਸੀ।
ਡੇਰਾ ਮੁਖੀ ਦਰਅਸਲ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਵੀ 20 ਸਾਲਾਂ ਦੀ ਵੱਖਰੀ ਸਜ਼ਾ ਕੱਟ ਰਿਹਾ ਹੈ। ਸੀਬੀਆਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਇਸੇ ਵਰ੍ਹੇ 17 ਜਨਵਰੀ ਨੂੰ ਡੇਰਾ ਮੁਖੀ ਤੇ ਤਿੰਨ ਹੋਰਨਾਂ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਭੁਗਤ ਰਿਹਾ ਹੈ।

Total Views: 60 ,
Real Estate