ਖਾਲਿਸਤਾਨੀ ਮੁੱਦੇ ‘ਤੇ ਮੁੜ ਕੈਨੇਡਾ ਦੁਆਲੇ ‘ਤੇ ਹੋਏ ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਲਿਸਤਾਨੀ ਲਹਿਰ ਨੂੰ ਪ੍ਰਤੱਖ ਅਤੇ ਅਪ੍ਰਤਖ ਸਮਰਥਣ ਦੇਣ ਲਈ ਕੈਨੇਡਾ ਸਰਕਾਰ ਦੀ ਫਿਰ ਤੋਂ ਆਲੋਚਨਾ ਕੀਤੀ ਹੈ ਅਤੇ ਉਨ੍ਹਾਂ ਕਿਹਾ ਹੈ ਕਿ ਜੇ ਕੈਨੇਡਾ ਆਪਣੀ ਧਰਤੀ ਤੋਂ ਚਲਾਈਆਂ ਜਾ ਰਹੀਆਂ ਭਾਰਤ ਵਿਰੋਧੀ ਸਰਗਰਮੀਆਂ ਨੂੰ ਰੋਕਣ ਵਿੱਚ ਅਸਫਲ ਰਿਹਾ ਤਾਂ ਇਹ ਲੰਮੇ ਸਮੇਂ ‘ਚ ਉਸ ਦੀ ਆਪਣੀ ਸੁਰੱਖਿਆ ਅਤੇ ਹਿੱਤਾਂ ਲਈ ਵੀ ਨੁਕਸਾਨਦੇਹ ਹੋਵੇਗਾ। 1985 ਦੇ ਕਨਿਸ਼ਕ ਬੰਬ ਧਮਾਕੇ ਸਬੰਧੀ ਜੋਹਨ ਮੇਜਰ ਕਮਿਸ਼ਨ ਦੀ ਪੜਤਾਲ ‘ਤੇ ਟਿਪਣੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੈਨੇਡਾ ਆਪਣੀ ਧਰਤੀ ਤੋਂ ਖਾਲਿਸਤਾਨੀ ਸਰਗਰਮੀਆਂ ਵਿਰੁਧ ਕਾਰਵਾਈ ਕਰਨ ਵਿਚ ਅਸਫਲ ਰਿਹਾ ਹੈ ਅਤੇ ਇਸ ਨੇ ਸਾਜਿਸ਼ਕਾਰਾਂ ਨੂੰ ‘ਸਮੂਹਿਕ ਹੱਤਿਆਵਾਂ’ ਦੀ ਆਗਿਆ ਦਿੱਤੀ ਹੈ। ਇਸ ਸਬੰਧ ਵਿੱਚ ਕੈਨੇਡਾ ਸਰਕਾਰ ਪੂਰੀ ਤਰ੍ਹਾਂ ਨੰਗੀ ਹੋ ਗਈ ਹੈ। ਇਸ ਨਾਲ ਇਹ ਸਪਸ਼ਟ ਹੋ ਗਿਆ ਹੈ ਕਿ ਕੈਨੇਡਾ ਭਾਰਤ ਦੇ ਵਿਰੋਧ ਦੇ ਬਾਵਜੂਦ ਖਾਲਿਸਤਾਨੀਆਂ ਨੂੰ ਸਮਰਥਨ ਦਿੰਦਾ ਹੈ।
ਮੁੱਖ ਮੰਤਰੀ ਨੇ ਕੈਨੇਡਾ ਦੀ ਸਰਕਾਰ ਨਾਲ ਖੁਦ ਇਹ ਮੁੱਦਾ ਉਠਾਏ ਜਾਣ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਪਿਛਲੇ ਸਾਲ ਭਾਰਤ ਦੌਰੇ ਦੌਰਾਨ ਉਨ੍ਹਾਂ ਨੂੰ ਲੋੜੀਂਦੇ ਖਾੜਕੂਆਂ ਦੀ ਸੂਚੀ ਦਿੱਤੀ ਗਈ ਸੀ ਪਰ ਉਨ੍ਹਾਂ ਦੀ ਸਰਕਾਰ ਦਾ ਹੁੰਗਾਰਾ ਢਿੱਲਾ ਰਿਹਾ।
ਮੁੱਖ ਮੰਤਰੀ ਨੇ ਕੈਨੇਡੀਅਨ ਸਕਿਓਰਟੀ ਇੰਟੈਲੀਜੈਂਸ ਸਰਵਿਸ (ਸੀ।ਐਸ।ਆਈ।ਐਸ) ਵੱਲੋਂ ਜਾਰੀ ਕੀਤੀ 2018 ਦੀ ਪਬਲਿਕ ਰਿਪੋਰਟ ਦਾ ਜ਼ਿਕਰ ਕੀਤਾ ਅਤੇ ਉਨ੍ਹਾਂ ਨੇ ਇਸ ਦੇ ਤੱਥਾਂ ‘ਤੇ ਚਿੰਤਾ ਪ੍ਰਗਟ ਕੀਤੀ ਕਿ ਕੈਨੇਡਾ ਵਿੱਚ ਭਾਰਤ ਵਿਰੋਧੀ ਸਰਗਰਮੀਆਂ ਵਧੀਆਂ ਹਨ। ਇਸ ਰਿਪੋਰਟ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ ਹੈ ਕਿ ਇਹ ਸਰਗਰਮੀਆਂ ਸਿਰਫ ਨਿਸ਼ਾਨੇ ਉਪਰਲੇ ਦੇਸ਼ ਭਾਰਤ ਲਈ ਹੀ ਚੁਣੌਤੀ ਨਹੀਂ ਹਨ ਸਗੋਂ ਕੈਨੇਡਾ ਦੀ ਸੁਰੱਖਿਆ ਲਈ ਵੀ ਚੁਣੌਤੀ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਨ•ਾਂ ਰਿਪੋਰਟਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਕੈਨੇਡਾ ‘ਤੇ ਵਿਸ਼ਵ ਵਿਆਪੀ ਦਬਾਅ ਬਣਾਉਣ ਕਿ ਉਹ ਆਪਣੀ ਧਰਤੀ ਨੂੰ ਭਾਰਤ ਵਿਰੁਧ ਅੱਤਵਾਦੀਆਂ ਸਰਗਰਮੀਆਂ ਲਈ ਵਰਤੋਂ ਨਾ ਕਰਨ ਦੇਵੇ।

Total Views: 49 ,
Real Estate