ਗੋਆ ਦੇ ਸਿਹਤ ਮੰਤਰੀ ਵਿਸ਼ਵਜੀਤ ਰਾਣੇ ਨੇ ਕਿਹਾ ਹੈ ਕਿ ਰਾਜ ਸਰਕਾਰ ਵਿਆਹ ਦੀ ਰਜਿਸਟਰੇਸ਼ਨ ਤੋਂ ਪਹਿਲਾਂ ਜੋੜੇ ਦਾ ਐਚਆਈਵੀ ਟੈਸਟ ਲਾਜ਼ਮੀ ਕਰਨ ਬਾਰੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰ ਕਾਨੂੰਨ ਲਿਆਉਣ ਦੀ ਚਾਹਵਾਨ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਵਿਭਾਗ ਵੱਲੋਂ ਮਨਜ਼ੂਰੀ ਮਿਲਣ ’ਤੇ ਮੌਨਸੂਨ ਸੈਸ਼ਨ ਦੌਰਾਨ ਬਿੱਲ ਵਿਧਾਨ ਸਭਾ ਵਿਚ ਪੇਸ਼ ਕਰ ਦਿੱਤਾ ਜਾਵੇਗਾ।
Total Views: 230 ,
Real Estate



















