ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਤੋਂ ਬਾਅਦ ਲੰਬੇ ਸਮੇਂ ਤੋਂ ਸਰਗਰਮ ਸਿਆਸਤ ਤੋਂ ਦੂਰ ਚੱਲ ਰਹੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਪੰਜਾਬ ਵਜ਼ਾਰਤ ‘ਚੋਂ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਨਵਜੋਤ ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਦਿੱਤੀ ਹੈ। ਨਵਜੋਤ ਸਿੱਧੂ ਨੇ ਟਵੀਟ ਕਰਕੇ ਰਾਹੁਲ ਗਾਂਧੀ ਨੂੰ ਭੇਜੇ ਗਏ ਅਸਤੀਫੇ ਦੀ ਲਿਖਤ ਵੀ ਪੋਸਟ ਕੀਤੀ ਹੈ। ਸਿੱਧੂ ਨੇ ਲਿਖਿਆ ਹੈ ਕਿ ਉਨ੍ਹਾਂ ਨੇ ਲੰਘੀਂ 10 ਨੂੰ ਹੀ ਪੰਜਾਬ ਕੈਬਨਿਟ ‘ਚੋਂ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਸੀ। ਇੱਕ ਹੋਰ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਆਪਣਾ ਅਸਤੀਫ਼ਾ ਭੇਜ ਰਿਹਾ ਹਾਂ ।
My letter to the Congress President Shri. Rahul Gandhi Ji, submitted on 10 June 2019. pic.twitter.com/WS3yYwmnPl
— Navjot Singh Sidhu (@sherryontopp) July 14, 2019
Total Views: 301 ,
Real Estate


















