ਸ਼੍ਰੋਮਣੀ ਅਕਾਲੀ ਦਲ(ਬਾਦਲ) ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਰ ਘਰ ਜਾ ਕੇ ਨਵੇਂ ਮੈਂਬਰਾਂ ਦੀ ਭਰਤੀ ਕਰਨ। ਅਕਾਲੀ ਦਲ(ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਅਕਾਲੀ ਦਲ ਵਾਸਤੇ ਨਵੇਂ ਮੈਂਬਰਾਂ ਦੀ ਭਰਤੀ ਕਰਨ ਲਈ ਲੋੜੀਦੀਆਂ ਕਾਪੀਆਂ ਸਾਰੇ ਜ਼ਿਲ੍ਹਾ ਪ੍ਰਧਾਨਾਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਭੇਜੀਆਂ ਜਾ ਚੁੱਕੀਆਂ ਹਨ। ਉਹਨਾਂ ਕਿਹਾ ਕਿ ਪਾਰਟੀ ਵਰਕਰ ਮੈਂਬਰਸ਼ਿਪ ਵਾਸਤੇ ਕਾਪੀਆਂ ਲੈਣ ਲਈ ਉਪਰੋਕਤ ਆਗੂਆਂ ਤੱਕ ਪਹੁੰਚ ਕਰ ਸਕਦੇ ਹਨ ਅਤੇ ਜੇਕਰ ਉਹਨਾਂ ਨੂੰ ਵਾਧੂ ਕਾਪੀਆਂ ਦੀ ਲੋੜ ਜਾਪਦੀ ਹੈ ਤਾਂ ਉਹ ਮੁੱਖ ਦਫ਼ਤਰ ਵਿੱਚੋਂ ਲੈ ਸਕਦੇ ਹਨ।ਬਰਾੜ ਨੇ ਕਿਹਾ ਕਿ ਇਹ ਸਾਰੇ ਕਦਮ ਅਕਾਲੀ ਦਲ ਪ੍ਰਧਾਨ ਦੇ ਨਿਰਦੇਸ਼ਾਂ ਉੱਤੇ ਚੁੱਕੇ ਜਾ ਰਹੇ ਹਨ, ਜੋ ਚਾਹੁੰਦੇ ਹਨ ਕਿ ਮੈਂਬਰਸ਼ਿਪ ਮੁਹਿੰਮ ਵਿਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ ਹੈ। ਇਹ ਭਰਤੀ ਮੁਹਿੰਮ 30 ਅਗਸਤ ਤਕ ਜਾਰੀ ਰਹੇਗੀ।
Total Views: 178 ,
Real Estate



















