ਹੁਣ ਖ਼ਬਰਾਂ ਹਨ ਕਿ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਦਿੱਲੀ ਕਾਂਗਰਸ ਦਾ ਪ੍ਰਧਾਨ ਬਣਾ ਸਕਦੀ ਹੈ। ਦਿੱਲੀ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਮਗਰੋਂ ਇਹ ਅਹੁਦਾ ਖਾਲੀ ਪਿਆ ਹੈ। ਹਾਲਾਂਕਿ, ਇਸ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਸਿੱਧੂ ਤੇ ਕੈਪਟਨ ਦਰਮਿਆਨ ਚੱਲ ਰਹੀ ਠੰਢੀ ਜੰਗ ਕਾਰਨ ਉਨ੍ਹਾਂ ਆਪਣੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇੰਨਾ ਹੀ ਨਹੀਂ ਅਸਤੀਫ਼ੇ ਮਗਰੋਂ ਸਿੱਧੂ ਨੇ ਮੰਤਰੀ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਵੀ ਛੱਡ ਦਿੱਤੀਆਂ ਸਨ ਤੇ ਆਪਣੇ ਹਲਕੇ ਵਿੱਚ ਹੀ ਚਲੇ ਗਏ ਸਨ।
Total Views: 477 ,
Real Estate



















