ਜੰਮੂ ਕਸ਼ਮੀਰ ਵਿੱਚ ਧਾਰਾ 370 ਦੇ ਮਾਮਲੇ ਤੇ ਯੂਐਨ ਦਾ ਵੀ ਬਿਆਨ ਸਾਹਮਣੇ ਆਇਆ ਹੈ । ਯੂ ਐੱਨ ਦੇ ਦੇ ਮੁਖੀ ਐਂਟੋਨੀਓ ਗੁਟਰੇਸ ਨੇ ਭਾਰਤ ਅਤੇ ਪਾਕਿਸਤਾਨ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਗੁਤਾਰੇਸ ਨੇ ਕਿਹਾ ਹੈ ਕਿ ਕੋਈ ਵੀ ਅਜਿਹਾ ਕੋਈ ਕਦਮ ਚੁੱਕਣ ਵਿੱਚ ਬਹੁਤ ਜ਼ਿਆਦਾ ਧਿਆਨ ਦਿੱਤਾ ਜਾਵੇ ਤਾਂ ਜੋ ਜੰਮੂ–ਕਸ਼ਮੀਰ ਦੀ ਸਥਿਤੀ ਵਿੱਚ ਕਿਸੇ ਤਰ੍ਹਾਂ ਦੀ ਕੋਈ ਤਬਦੀਲੀ ਨਾ ਆਵੇ। ਗੁਟਰੇਸ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਸ਼ਿਮਲਾ ਸਮਝੌਤੇ ਮੁਤਾਬਕ ਹੀ ਚੱਲਣ ਦੀ ਜ਼ਰੂਰਤ ਹੈ। ਇਹ ਸਮਝੌਤਾ ਕਸ਼ਮੀਰ ਮਸਲੇ ਵਿੱਚ ਕਿਸੇ ਤੀਜੀ ਧਿਰ ਦੇ ਦਖ਼ਲ ਤੋਂ ਸਾਫ਼ ਇਨਕਾਰ ਕਰਦਾ ਹੈ। ਯਾਨੀ ਕਿ ਯੂਐਨ ਨੇ ਇਸ ਮਸਲੇ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਸੰਯੁਕਤ ਰਾਸ਼ਟਰ ਦੇ ਸਕੱਤਰ–ਜਨਰਲ ਦਾ ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਸੋਮਵਾਰ ਨੂੰ ਭਾਰਤ ਸਰਕਾਰ ਜੰਮੂ–ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਬੇਅਸਰ ਕਰ ਚੁੱਕੀ ਹੈ ਅਤੇ ਉਸ ਦੀ ਸਥਿਤੀ ਵਿੱਚ ਤਬਦੀਲੀ ਪਹਿਲਾਂ ਹੀ ਲਿਆ ਚੁੱਕੀ ਹੈ। ਜੰਮੂ–ਕਸ਼ਮੀਰ ਤੋਂ ਲੱਦਾਖ ਨੂੰ ਵੱਖ ਕਰ ਦਿੱਤਾ ਗਿਆ ਹੈ ਤੇ ਦੋਵਾਂ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾ ਦਿੱਤਾ ਗਿਆ ਹੈ।
ਜੰਮੂ ਕਸ਼ਮੀਰ ਮਾਮਲੇ ਤੇ ਯੂਐਨ ਦਾ ਵੀ ਬਿਆਨ ਵੀ ਆਇਆ
Total Views: 308 ,
Real Estate



















