ਦਲਿਤ ਜਥੇਬੰਦੀਆਂ ਵੱਲੋਂ 13 ਅਗਸਤ ਨੂੰ ਭਾਰਤ ਬੰਦ ਦੇ ਸੱਦੇ ਨੂੰ ਮੁੱਖ ਰੱਖਦੇ ਹੋਏ ਮੰਗਲਵਾਰ ਨੂੰ ਜ਼ਿਲ੍ਹਾ ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ ,ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲ – ਕਾਲਜ ਤੇ ਹੋਰ ਵਿੱਦਿਅਕ ਸੰਸਥਾਵਾਂ ‘ਚ ਪ੍ਰਬੰਧਕੀ ਕਾਰਨ ਨੂੰ ਮੁੱਖ ਰੱਖਦੇ ਹੋਏ ਛੁੱਟੀ ਦਾ ਐਲਾਨ ਹੋਇਆ ਹੈ। ਸੁਰੱਖਿਆ ਦੇ ਮਦੇਨ਼ਜਰ ਡੀ ਸੀ ਜਲੰਧਰ ਵੱਲੋਂ ਇਹ ਆਦੇਸ਼ ਦਿਤੇ ਗਏ ਹਨ । ਕਪੂਰਥਲਾ ਜ਼ਿਲ੍ਹੇ ਦੇ ਡੀ ਸੀ ਨੇ ਵੀ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਸੇ ਤਰ੍ਹਾਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਡੀ ਸੀ ਨੇ ਵੀ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ; ਗੁਰਦਾਸਪੁਰ ਦੇ ਡੀ ਸੀ ਨੇ ਵੀ ਮੰਗਲਵਾਰ ਨੂੰ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰੇ ਬੰਦ ਰੱਖਣ ਦੇ ਹੁਕਮ ਦਿੱਤੇ ਹਨ ।
Total Views: 250 ,
Real Estate



















