ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਗਾਇਕਾਂ ਅਤੇ ਫਿਲਮੀ ਕਲਾਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਫਿਲਮਾਂ ਅਤੇ ਗੀਤਾਂ ਰਾਹੀਂ ਨਸ਼ਿਆਂ ਨੂੰ ਸਮਾਜ ‘ਚ ਪ੍ਰਮੋਟ ਨਾ ਕਰਨ। ਇਸ ਸਬੰਧੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਲਾਕਾਰਾਂ ‘ਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਖਿਲਾਫ਼ ਜਲਦ ਹੀ ਇੱਕ ਸਖਤ ਕਾਨੂੰਨ ਲੈ ਕੇ ਆ ਰਹੀ ਹੈ। ਚੰਨੀ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਇਨ੍ਹਾਂ ਕਲਾਕਾਰਾਂ ਨੂੰ ਆਪਣਾ ਰੋਲ ਮਾਡਲ ਮੰਨਦੀ ਹੈ, ਜੋ ਕਿ ਕਲਾਕਾਰਾਂ ਨੂੰ ਨਸ਼ਾ ਕਰਦਾ ਦੇਖ ਜਲਦ ਹੀ ਉਤਸ਼ਾਹਿਤ ਹੋ ਜਾਂਦੇ ਹਨ, ਅਤੇ ਨਸ਼ੇ ਦੀ ਦਲਦਲ ‘ਚ ਫਸ ਜਾਂਦੇ ਹਨ। ਇਸ ‘ਤੇ ਚੰਨੀ ਨੇ ਕਿਹਾ ਕਿ ਪੰਜਾਬੀ ਕਲਾਕਾਰਾਂ ਦਾ ਫਰਜ਼ ਬਣਦਾ ਹੈ ਕਿ ਉਹ ਪੰਜਾਬੀ ਸੱਭਿਆਚਾਰ ਦੀ ਅਸਲ ਵਧੀਆ ਤਸਵੀਰ ਨਾਂ ਕਿ ਨਸ਼ਿਆ ਨੂੰ ਪ੍ਰਮੋਟ ਕਰਕੇ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਘਾਣ ਕਰਨ। ਜੇ ਕਲਾਕਾਰ ਫਿਲਮਾਂ ਅਤੇ ਗੀਤਾਂ ਰਾਹੀਂ ਪੰਜਾਬ ਦੀ ਚੰਗੀ ਤਸਵੀਰ ਪੇਸ਼ ਕਰਨਗੇ ਇਸ ਨਾਲ ਸੈਰ ਸਪਾਟਾ ਵੀ ਉਤਸ਼ਾਹਤ ਹੋਵੇਗਾ।
Total Views: 262 ,
Real Estate



















