ਸੁਲਤਾਨਪੁਰ ਲੋਧੀ / 22 ਅਗਸਤ: (ਕੌੜਾ)-ਹੜ ਪ੍ਰਭਾਵਿਤ ਪਿੰਡਾਂ ਦੀ ਜ਼ਮੀਨੀ ਸਥਿਤੀ ਦਾ ਹਫ਼ਤੇ ਵਿੱਚ ਦੂਜੀ ਵਾਰ ਜਾਇਜ਼ਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਵਿਸ਼ਵ ਬੈਂਕ ਅਤੇ ਏਸ਼ੀਅਨ ਵਿਕਾਸ ਬੈਂਕ ਦੀ ਤਕਨੀਕੀ ਸਹਾਇਤਾ ਨਾਲ ਸੂਬੇ ਦੇ ਸਾਰੇ ਦਰਿਆਵਾਂ ਦੇ ਕੰਢਿਆਂ ਨੂੰ ਨਹਿਰਾਂ ਦੀ ਤਰਜ਼ ’ਤੇ ਬੰਨਿਆ ਜਾਵੇਗਾ।
ਮੁੱਖ ਮੰਤਰੀ ਸੁਲਤਾਨਪੁਰ ਲੋਧੀ ਸਬ-ਤਹਿਸੀਲ ਵਿੱਚ ਪਿੰਡ ਸਰੂਪਵਾਲ ਵਿਖੇ ਵੀ ਗਏ ਜਿੱਥੇ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਰ ਕੇ ਧੁੱਸੀ ਬੰਨ ਵਿੱਚ ਪਾੜ ਪੈ ਗਿਆ ਸੀ ਅਤੇ 62 ਪਿੰਡਾਂ ਨੂੰ ਇਸ ਦੀ ਮਾਰ ਝੱਲਣੀ ਪਈ। ਇਸ ਮੌਕੇ ਮੁੱਖ ਮੰਤਰੀ ਨੇ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ।
ਸੁਲਤਾਨਪੁਰ ਲੋਧੀ (ਕਪੂਰਥਲਾ) ਅਤੇ ਜਲੰਧਰ ਦੇ ਇਲਾਕਿਆਂ ਵਿੱਚ ਹੜਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਹਵਾਈ ਸਰਵੇਖਣ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਨਦੀਆਂ ਦੇ ਵਹਿਣ ਦੇ ਰਸਤੇ ਲੋੜ ਅਨੁਸਾਰ ਤਬਦੀਲ ਕੀਤੇ ਜਾਣਗੇ ਅਤੇ ਇਸ ਤੋਂ ਇਲਾਵਾ ਦਰਿਆਵਾਂ ਦੇ ਕੰਢਿਆਂ ਨੂੰ ਵੀ ਮਜ਼ਬੂਤ ਅਤੇ ਚੌੜਾ ਕੀਤਾ ਜਾਵੇਗਾ ਤਾਂ ਕਿ ਹੜਾਂ ਦੀ ਸਮੱਸਿਆ ਤੋ ਛੁਟਕਾਰਾ ਮਿਲ ਸਕੇ ।
ਵਿਸ਼ਵ ਬੈਂਕ ਤੇ ਏਸ਼ੀਅਨ ਬੈਂਕ ਦੀ ਤਕਨੀਕੀ ਸਹਾਇਤਾ ਨਾਲ ਪੰਜਾਬ ਸਰਕਾਰ ਦਰਿਆਵਾਂ ਦੇ ਕੰਢਿਆਂ ਨੂੰ ਨਹਿਰਾਂ ਦੀ ਤਰਜ਼ ’ਤੇ ਬੰਨੇਗੀ – ਕੈਪਟਨ
Total Views: 232 ,
Real Estate



















