ਭਾਜਪਾਈ ਆਗੂ ਆਇਆ ਕਰਤਾਰਪੁਰ ਲਾਂਘੇ ਦੇ ਵਿਰੋਧ ‘ਚ

ਭਾਰਤੀ ਜਨਤਾ ਪਾਰਟੀ ਦੇ ਨੇਤਾ ਸੁਬਰਾਮਨੀਅਮ ਸਵਾਮੀ ਨੇ ਕਿਹਾ ਹੈ ਕਿ ਪਾਕਿਸਤਾਨ ਤੇ ਭਾਰਤ ਦਰਮਿਆਨ ਬਣ ਰਿਹਾ ਕਰਤਾਰਪੁਰ ਸਾਹਿਬ ਦਾ ਲਾਂਘਾ ਨਹੀਂ ਖੁੱਲ੍ਹਣਾ ਚਾਹੀਦਾ। ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਸਬੰਧੀ ਚੰਡੀਗੜ੍ਹ ਵਿੱਚ ਇੱਕ ਸੈਮੀਨਾਰ ਦੌਰਾਨ ਸਵਾਮੀ ਨੇ ਇਹ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਭਾਰਤ ਨੂੰ ਕਿਸੇ ਵੀ ਤਰ੍ਹਾਂ ਦਾ ਪਾਕਿਸਤਾਨ ਨਾਲ ਰਿਸ਼ਤਾ ਨਹੀਂ ਰੱਖਣਾ ਚਾਹੀਦਾ ਕਿਉਂਕਿ ਪਾਕਿਸਤਾਨ ਅੱਤਵਾਦ ਫੈਲਾਉਂਦਾ ਹੈ।
ਸੁਬਰਾਮਨੀਅਮ ਸਵਾਮੀ ਨੇ ਕਿਹਾ ਕਿ ਜਦੋਂ ਪਾਕਿਸਤਾਨ ਤੇ ਭਾਰਤ ਵਿਚਕਾਰ ਰਿਸ਼ਤਾ ਸੁਧਰ ਜਾਏਗਾ ਉਸ ਸਮੇਂ ਕਰਤਾਰਪੁਰ ਕੋਰੀਡੋਰ ਖੋਲ੍ਹਿਆ ਜਾ ਸਕਦਾ ਹੈ।

Total Views: 243 ,
Real Estate