ਆਪ ਆਗੂ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੁਖਪਾਲ ਸਿੰਘ ਖਹਿਰਾ ਵੱਲੋਂ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇਣ ਨੂੰ ਸਿਰਫ਼ ਡਰਾਮਾ ਕਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਨੇ ਕਿਹਾ ਕਿ ਜੇਕਰ ਸੁਖਪਾਲ ਖਹਿਰਾ ‘ਚ ਏਨੀ ਹੀ ਗ਼ੈਰਤ ਹੈ ਤਾਂ ਉਸ ਨੇ ਪਹਿਲਾਂ ਜੋ ਪਾਰਟੀ ਦੇ ਚੋਣ ਨਿਸ਼ਾਨ ‘ਤੇ ਵਿਧਾਇਕ ਦੀ ਸੀਟ ਜਿੱਤੀ ਹੈ ਉਸ ਤੋਂ ਅਸਤੀਫ਼ਾ ਕਿਉਂ ਨਹੀਂ ਦਿੱਤਾ, ਉਨ੍ਹਾਂ ਖਹਿਰਾ ਨੂੰ ਸਿਰਫ਼ ਅਹੁਦਿਆਂ ਦਾ ਲਾਲਚ ਵੀ ਦੱਸਿਆ । ਇਸ ਦੌਰਾਨ ਉਨ੍ਹਾਂ ਨਾਲ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਆਮ ਆਦਮੀ ਪਾਰਟੀ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਹਾਜ਼ਰ ਸਨ ।
Total Views: 209 ,
Real Estate



















