ਡੀ ਸੀ ਗੁਰਦਾਸਪੁਰ ਨਾਲ ਹੋਈ ਬੈਂਸ ਦੀ ਬਹਿਸਬਾਜੀ ਮਾਮਲੇ ‘ਚ ਅਫ਼ਸਰਾਂ ਦੀ ਹੜਤਾਲ

ਬਟਾਲਾ ਪਟਾਕਾ ਫ਼ੈਕਟਰੀ ਵਿਚ ਹੋਏ ਧਮਾਕੇ ਤੋਂ ਬਾਅਦ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਡੀ ਸੀ ਗੁਰਦਾਸਪੁਰ ਨਾਲ ਬਹਿਸਬਾਜੀ ਮਾਮਲੇ ‘ਚ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ ਡੀ ਸੀ ਦਫ਼ਤਰਾਂ ਵਿਚ ਕਲਮ ਛੋੜ ਹੜਤਾਲ ਕੀਤੀ ਗਈ।ਅੱਜ ਇਸ ਸਬੰਧ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਹਿਮ ਮੀਟਿੰਗ ਹੋਈ। ਜਿਸ ਵਿਚ ਸਰਬਸੰਮਤੀ ਨਾਲ ਕੱਲ੍ਹ ਮਿਤੀ 10 ਸਤੰਬਰ ਨੂੰ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ ਡੀ ਸੀ ਤੇਜਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਨਾਲ ਹੋਈ ਬਦਸਲੂਕੀ ਦੇ ਰੋਸ ਵਜੋਂ 10 ਸਤੰਬਰ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਸਰਕਾਰੀ ਤੇ ਨਿੱਜੀ ਵਿੱਦਿਅਕ ਸੰਸਥਾਵਾਂ ਬੰਦ ਰਹਿਣਗੀਆਂ।

Total Views: 276 ,
Real Estate