ਪਾਕਿਸਤਾਨ ਕਰ ਦੇਵੇਗਾ 9 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ

ਪਾਕਿਸਤਾਨੀ ਚੈੱਕ ਪੋਸਟ ਉੱਤੇ ਸ਼ਰਧਾਲੂ ਨੂੰ ਆਪਣਾ ਪਾਸਪੋਸਟ ਜਮ੍ਹਾ ਕਰਵਾਉਣਾ ਹੋਵੇਗਾ

ਪਾਕਿਸਤਾਨ ਵਾਲੇ ਪਾਸੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਸਨਿੱਚਰਵਾਰ 9 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕੀਤਾ ਜਾਵੇਗਾ ਅਤੇ ਆਮ ਲੋਕਾਂ ਲਈ ਲਾਂਘਾ 11 ਨਵੰਬਰ ਨੂੰ ਖੋਲ੍ਹ ਦਿੱਤਾ ਜਾਵੇਗਾ। 12 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 550ਵਾਂ ਪ੍ਰਕਾਸ਼ ਪੁਰਬ ਹੈ। ਇੱਕ ਦਿਨ ਵਿੰਚ 5,000 ਤੋਂ ਵੱਧ ਸ਼ਰਧਾਲੂਆਂ ਨੂੰ ਜਾਣ ਦੀ ਪ੍ਰਵਾਨਗੀ ਕਿਸੇ ਵੀ ਹਾਲਤ ’ਚ ਨਹੀਂ ਦਿੱਤੀ ਜਾਵੇਗੀ। ਪਾਕਿਸਤਾਨ ਔਕਾਫ਼ ਬੋਰਡ ਦੀ ਇੱਕ ਮੀਟਿੰਗ ਚੇਅਰਮੈਨ ਡਾ। ਆਮਿਰ ਅਹਿਮਦ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਉਨ੍ਹਾਂ ਦੱਸਿਆ ਕਿ ਭਾਰਤ–ਪਾਕਿਸਤਾਨ ਵਿਚਾਲੇ ਕਰਤਾਰਪੁਰ ਸਾਹਿਬ ਲਾਂਘੇ ਦੇ ਸੰਚਾਲਨ ਤੇ ਹੋਰ ਮੁੱਦਿਆਂ ਉੱਤੇ ਹੋਈਆਂ ਤਿੰਨ ਮੀਟਿੰਗਾਂ ਵਿੱਚ ਕਈ ਗੱਲਾਂ ਉੱਤੇ ਸਹਿਮਤੀ ਬਣ ਗਈ ਹੈ। 13 ਸਤੰਬਰ ਨੂੰ ਦੇਰ ਸ਼ਾਮ ਤੱਕ ਚੱਲੀ ਇਸ ਮੀਟਿੰਗ ਵਿੱਚ ਔਕਾਫ਼਼ ਬੋਰਡ ਦੇ ਅਧਿਕਾਰੀਆਂ ਨੇ ਦੋਵੇਂ ਦੇਸ਼ਾਂ ਵਿਚਾਲੇ ਉਨ੍ਹਾਂ ਮੁੱਦਿਆਂ ਉੱਤੇ ਚਰਚਾ ਕੀਤੀ, ਜਿਨ੍ਹਾਂ ਉੱਤੇ ਸਹਿਮਤੀ ਬਣ ਗਈ ਹੈ। ਇਸ ਮੀਟਿੰਗ ’ਚ ਸ਼ਰਧਾਲੂਆਂ ਲਈ ਸ੍ਰੀ ਨਨਕਾਣਾ ਸਾਹਿਬ ਵਿਖੇ ਬਣਾਏ ਜਾਣ ਵਾਲੇ ਟੈਂਟ–ਵਿਲੇਜ ਦੇ ਆਕਾਰ ਬਾਰੇ ਵੀ ਚਰਚਾ ਕੀਤੀ ਗਈ। ਔਕਾਫ਼ ਬੋਰਡ ਦੇ ਅਧਿਕਾਰੀਆਂ ਨੂੰ ਦੱਸਿਆ ਗਿਆ ਕਿ ਭਾਰਤ–ਪਾਕਿਸਤਾਨ ਵਿਚਾਲੇ ਇਸ ਗੱਲ ਨੂੰ ਲੈ ਕੇ ਸਹਿਮਤੀ ਬਣ ਗਈ ਹੈ ਕਿ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ 5,000 ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪੁੱਜਣਗੇ। ਪਾਕਿਸਤਾਨ ਸਰਕਾਰ ਇਨ੍ਹਾਂ ਸ਼ਰਧਾਲੂਆਂ ਨੂੰ ਮੁਫ਼ਤ ਸਿਹਤ ਸਹੂਲਤਾਂ ਤੇ ਲੰਗਰ ਉਪਲਬਧ ਕਰਵਾਏਗੀ। ਪਾਕਿਸਤਾਨ ਸਰਕਾਰ ਕਰਤਾਰਪੁਰ ਸਾਹਿਬ ਆਉਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਕੌਰੀਡੋਰ ਯਾਤਰਾ ਕਾਰਡ ਜਾਰੀ ਕਰੇਗੀ। ਕਰਤਾਰਪੁਰ ਸਾਹਿਬ ਲਾਂਘੇ ਵਿੱਚ ਪਾਕਿਸਤਾਨੀ ਚੈੱਕ ਪੋਸਟ ਉੱਤੇ ਸ਼ਰਧਾਲੂ ਨੂੰ ਆਪਣਾ ਪਾਸਪੋਸਟ ਜਮ੍ਹਾ ਕਰਵਾਉਣਾ ਹੋਵੇਗਾ। ਜਦੋਂ ਸ਼ਰਧਾਲੂ ਦਰਸ਼ਨ ਕਰ ਕੇ ਪਰਤੇਗਾ, ਉਸ ਸਮੇਂ ਚੈੱਕ ਪੋਸਟ ਵਿੱਚ ਹੀ ਉਸ ਦਾ ਪਾਸਪੋਰਟ ਮਿਲ ਜਾਵੇਗਾ।

Total Views: 20 ,
Real Estate