ਕੁੰਵਰ ਵਿਜੈ ਪ੍ਰਤਾਪ ਸਿੰਘ ਅਕਾਲੀ ਲੀਡਰਾਂ ਖਿਲਾਫ ਠੋਕਣ ਜਾ ਰਹੇ ਹਨ ਮੁਕੱਦਮਾ

ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਬਹਿਬਲ ਕਲਾਂ, ਕੋਟਕਪੂਰਾ ਗੋਲੀਕਾਂਡ ਤੇ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਉਨ੍ਹਾਂ ਉੱਪਰ ਇਲਜ਼ਾਮ ਲਾਉਣ ਵਾਲੇ ਅਕਾਲੀ ਲੀਡਰਾਂ ਖਿਲਾਫ ਮਾਣਹਾਨੀ ਦਾ ਮੁਕੱਦਮਾ ਠੋਕਣ ਜਾ ਰਹੇ ਹਨ। ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਬਹਿਬਲ ਕਲਾਂ, ਕੋਟਕਪੂਰਾ ਗੋਲੀਕਾਂਡ ਤੇ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਗਠਿਤ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਮੈਂਬਰ ਹਨ। ਇਸ ਕੇਸ ਵਿੱਚ ਕਈ ਸੀਨੀਅਰ ਪੁਲਿਸ ਅਫਸਰ ਸਲਾਖਾਂ ਪਿੱਛੇ ਹਨ ਤੇ ਜਾਂਚ ਦਾ ਰੁਖ ਅਕਾਲੀ ਦਲ ਵੱਲ ਪਹੁੰਚ ਗਿਆ ਹੈ। ਆਈਜੀ ਕੁੰਵਰ ਵਿਜੈ ਪ੍ਰਤਾਪ ਦਾ ਕਹਿਣਾ ਹੈ ਕਿਹਾ ਹੈ ਕਿ ਅਕਾਲੀ ਦਲ ਦੇ ਦੋ ਸਾਬਕਾ ਮੰਤਰੀਆਂ ਨੇ ਉਨ੍ਹਾਂ ਖ਼ਿਲਾਫ਼ ਬੇਬੁਨਿਆਦ ਦੋਸ਼ ਲਾ ਕੇ ਨਾ ਸਿਰਫ਼ ਅਕਸ ਖ਼ਰਾਬ ਕੀਤਾ ਬਲਕਿ ਜਾਂਚ ਦੇ ਕੰਮ ਵਿੱਚ ਵੀ ਵਿਘਨ ਪਾਇਆ ਹੈ। ਇਸ ਬਾਰੇ ਕੁੰਵਰ ਵਿਜੈ ਪ੍ਰਤਾਪ ਨੇ ਮੁੱਖ ਮੰਤਰੀ ਨੂੰ ਬਕਾਇਦਾ ਪੱਤਰ ਲਿਖਿਆ ਹੈ। ਇਸ ਵਿੱਚ ਕਿਹਾ ਹੈ ਕਿ ਉਨ੍ਹਾਂ ‘ਸਿਟ’ ਦਾ ਮੈਂਬਰ ਹੋਣ ਦੇ ਨਾਤੇ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਹੈ।
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ(ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ‘ਤੇ ਗੰਭੀਰ ਇਲਜ਼ਾਮ ਲਾਉਂਦਿਆਂ ਦਾਅਵਾ ਕੀਤਾ ਸੀ ਕਿ ਉਹ ਕਾਂਗਰਸ ਦੇ ਇਸ਼ਾਰੇ ‘ਤੇ ਅਕਾਲੀ ਲੀਡਰਾਂ ਨੂੰ ਘੇਰ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਕੁੰਵਰ ਵਿਜੈ ਪ੍ਰਤਾਪ ਇੱਕ ਅਫਸਰ ਵਜੋਂ ਨਹੀਂ ਸਗੋਂ ਕਾਂਗਰਸ ਦੇ ਵਰਕਰ ਵਾਂਗ ਕੰਮ ਕਰ ਰਹੇ ਹਨ।

Total Views: 17 ,
Real Estate