ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਵੱਲੋਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਫਗਵਾੜਾ ਤੋਂ ਸੰਤੋਸ਼ ਕੁਮਾਰ ਗੋਗੀ, ਦਾਖਾ ਤੋਂ ਅਮਨਦੀਪ ਸਿੰਘ ਮੋਹੀ, ਜਲਾਲਾਬਾਦ ਤੋਂ ਮਹਿੰਦਰ ਸਿੰਘ ਪਚੂਰਾ ਅਤੇ ਮੁਕੇਰੀਆਂ ਤੋਂ ਗੁਰਧਿਆਨ ਸਿੰਘ ਮੁਲਤਾਨੀ ਨੂੰ ਪਾਰਟੀ ਦਾ ਉਮੀਦਵਾਰ ਬਣਾਇਆ ਹੈ। ਇਸ ਮੌਕੇ ਪਾਰਟੀ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਪਾਰਟੀ ਵਰਕਰਾਂ ਨੂੰ ਟਿਕਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਚੋਣ ਪ੍ਰਚਾਰ ਕਰਨਗੇ।
Total Views: 156 ,
Real Estate



















