ਸ਼੍ਰੋਮਣੀ ਅਕਾਲੀ ਦਲ(ਬਾਦਲ) ਦੀ ਕੋਰ ਕਮੇਟੀ ਨੇ ਹਰਿਆਣਾ ’ਚ ਸਿਆਸੀ ਤਾਕਤ ਦਾ ਇਸਤੇਮਾਲ ਕਰਕੇ ਅਕਾਲੀ ਵਿਧਾਇਕ ਬਲਕੌਰ ਸਿੰਘ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਕਰਨ ਲਈ ਭਗਵਾਂ ਪਾਰਟੀ ਦੀ ਨਿਖੇਧੀ ਕੀਤੀ ਹੈ ਅਤੇ ਇਸ ਕਾਰਵਾਈ ‘ਗਠਜੋੜ ਧਰਮ’ ਦੇ ਸਿਧਾਂਤ ਦੇ ਖ਼ਿਲਾਫ ਕਰਾਰ ਦਿੱਤਾ ਹੈ। ਦੱਸਣਯੋਗ ਹੈ ਕਿ ਅਕਾਲੀ (ਬਾਦਲ) ਦੇ ਹਰਿਆਣਾ ਵਿੱਚ ਇੱਕੋ ਇੱਕ ਵਿਧਾਇਕ ਬਲਕੌਰ ਸਿੰਘ ਬਾਦਲ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।
ਅਕਾਲੀ ਦਲ (ਬਾਦਲ) ਦੀ ਕੋਰ ਕਮੇਟੀ ਨੇ ਕਿਹਾ ਹੈ ਕਿ ਭਾਜਪਾ ਨੇ ਅਕਾਲੀ ਦਲ ਨਾਲ ਸਿਰਫ ਵਿਸਵਾਸ਼ਘਾਤ ਨਹੀਂ ਕੀਤਾ ਹੈ, ਸਗੋਂ ਇਹ ਹਰਿਆਣਾ ਵਿਧਾਨ ਚੋਣਾਂ ਸੰਬੰਧੀ ਅਕਾਲੀ ਦਲ ਨਾਲ ਕੀਤੇ ਵਾਅਦਿਆਂ ਤੋਂ ਵੀ ਮੁੱਕਰੀ ਹੈ। ਅਕਾਲੀ ਵਿਧਾਇਕ ਬਲਕੌਰ ਸਿੰਘ ਨੂੰ ਭਾਜਪਾ ਵਿਚ ਸ਼ਾਮਿਲ ਕਰਨ ਦੇ ਫੈਸਲੇ ਨੂੰ ਸਾਹਮਣੇ ਰੱਖਦਿਆਂ ਕੋਰ ਕਮੇਟੀ ਨੇ ਕਿਹਾ ਕਿ ਅਕਾਲੀ ਦਲ ਨੇ ਰਾਸ਼ਟਰੀ ਹਿੱਤਾਂ ਵਾਸਤੇ ਹਮੇਸ਼ਾਂ ਹੀ ਭਾਜਪਾ ਦਾ ਚੰਗੇ ਮਾੜੇ ਸਮਿਆਂ ਵਿਚ ਸਾਥ ਦਿੱਤਾ ਹੈ। ਇਹ ਬਹੁਤ ਹੀ ਨਿੰਦਣਯੋਗ ਹੈ ਕਿ ਭਾਜਪਾ ਨੇ ਅਕਾਲੀ ਦਲ ਦੀ ਚੱਟਾਨ ਵਰਗੀ ਹਮਾਇਤ ਨੂੰ ਨਜ਼ਰਅੰਦਾਜ਼ ਕੀਤਾ ਹੈ ਅਤੇ ਇੱਕ ਅਕਾਲੀ ਵਿਧਾਇਕ ਨੂੰ ਆਪਣੀ ਪਾਰਟੀ ਵਿਚ ਸ਼ਾਮਿਲ ਕਰਨ ਦਾ ਫੈਸਲਾ ਲਿਆ ਹੈ। ਕਮੇਟੀ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸੁਤੰਤਰ ਤੌਰ ਤੇ ਲੜਣ ਵਾਸਤੇ ਕਮਰ ਕਸਣ ਲਈ ਆਖਦਿਆਂ ਕਿਹਾ ਕਿ ਜਲਦੀ ਹੀ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ ਅਤੇ ਹਰਿਆਣਾ ਅੰਦਰ ਇੱਕ ਪ੍ਰਭਾਵਸ਼ਾਲੀ ਅਤੇ ਸਿੱਟੇਜਨਕ ਚੋਣ ਮੁਹਿੰਮ ਚਲਾਉਣ ਲਈ ਆਗੂਆਂ ਅਤੇ ਵਰਕਰਾਂ ਦੀ ਡਿਊਟੀਆਂ ਲਗਾ ਦਿੱਤੀਆਂ ਜਾਣਗੀਆਂ।
ਹਰਿਆਣਾ ‘ਚ ਅਕਾਲੀਆਂ ਤੇ ਭਾਜਪਾਈਆਂ ‘ਚ ਖੜਕੀ !
Total Views: 408 ,
Real Estate



















