ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 550ਵਾਂ ਪ੍ਰਕਾਸ਼ ਪੁਰਬ ਦੇਸ਼ ਭਰ ਵਿੱਚ ਨਵੰਬਰ ਮਹੀਨੇ ਦੌਰਾਨ ਮਨਾਇਆ ਜਾਵੇਗਾ। ਇਸ ਮੌਕੇ ਭਾਰਤ ਸਰਕਾਰ ਨੇ ਜੇਲ੍ਹਾਂ ਵਿੱਚ ਸਜ਼ਾਵਾਂ ਕੱਟ ਰਹੇ 9 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਸਜ਼ਾ ਕੈਦੀਆਂ ਦੇ ਜੇਲ੍ਹ ਵਿੱਚ ਵਿਵਹਾਰ ਦੇ ਆਧਾਰ ਉੱਤੇ ਹੀ ਮਾਫ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਰਕਾਰ ਨੇ ਮੌਤ ਦੀ ਸਜ਼ਾ–ਯਾਫ਼ਤਾ ਕੈਦੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਫ਼ੈਸਲਾ ਵੀ ਲਿਆ ਹੈ। ਇਨ੍ਹਾਂ ਕੈਦੀਆਂ ਦੇ ਨਾਵਾਂ ਦੀ ਸੂਚੀ ਹਾਲੇ ਉਪਲਬਧ ਨਹੀਂ ਹੋ ਸਕੀ। 9 ਸਿੱਖ ਕੈਦੀਆਂ ਨੂੰ ਵਿਸ਼ੇਸ਼ ਮੁਆਫੀ ਦੇਣ ਬਾਰੇ ਸੂਬਾ ਸਰਕਾਰ ਦੇ ਪ੍ਰਸਤਾਵ ਨੂੰ ਪ੍ਰਵਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਾਤ ਗੁਰਪੁਰਬ ਦੇ ਇਤਿਹਾਸਕ ਮੌਕੇ ’ਤੇ ਮਾਨਵਤਾਵਾਦੀ ਸਨੇਹ ਵਜੋਂ 550 ਕੈਦੀਆਂ ਨੂੰ ਰਿਹਾਅ ਕਰਨ ਲਈ ਆਪਣੀ ਸਰਕਾਰ ਦੇ ਫੈਸਲੇ ਦਾ ਐਲਾਨ ਕੀਤਾ।
Total Views: 264 ,
Real Estate



















