ਅਮਰੀਕਾ ‘ਚ ਪਹਿਲੇ ਦਸਤਾਰਧਾਰੀ ਪੁਲਿਸ ਅਫਸਰ ਸੰਦੀਪ ਸਿੰਘ ਧਾਲੀਵਾਲ ਦਾ ਇੱਕ ਗੋਰੇ ਕਾਰ ਚਾਲਕ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਭਾਰਤੀ ਸਮੇਂ ਅਨੁਸਾਰ ਬੀਤੀ ਰਾਤ ਹਿਊਸਟਨ ਵਿਖੇ ਸੰਦੀਪ ਸਿੰਘ ਧਾਲੀਵਾਲ ਨੂੰ ਅੰਤਿਮ ਸਤਿਕਾਰ ਦੇਣ ਲਈ ਹਜ਼ਾਰਾਂ ਲੋਕ ਇਕੱਠੇ ਹੋਏ। ਇਸ ਮੌਕੇ ਅਮਰੀਕੀ ਪੁਲਿਸ ਅਧਿਕਾਰੀਆਂ ਵੱਲੋਂ ਸੰਦੀਪ ਸਿੰਘ ਨੂੰ ਭਾਵਪੂਰਵਕ ਸ਼ਰਧਾਂਜਲੀ ਦਿੱਤੀ ਗਈ। ਡਿਪਟੀ ਸੰਦੀਪ ਸਿੰਘ ਧਾਲੀਵਾਲ ਨੂੰ ਲੰਘੇ ਹਫਤੇ ਸ਼ੁੱਕਰਵਾਰ ਦੁਪਹਿਰ ਨੂੰ ਇਕ ਟ੍ਰੈਫਿਕ ਸਟਾਪ ਲਗਾਉਂਦੇ ਸਮੇਂ ਗੋਲੀ ਮਾਰ ਦਿੱਤੀ ਗਈ ਸੀ ਜਿਸਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਪਰ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਉਨ੍ਹਾਂ ਦਾ ਦੇਹਾਂਤ ਹੋ ਗਿਆ। ਧਾਲੀਵਾਲ ਯੂਨਾਈਟਿਡ ਸਿੱਖਸ ਲਈ ਹੋਮਲੈਂਡ ਸਿਕਿਓਰਿਟੀ ਦੇ ਡਾਇਰੈਕਟਰ ਵੀ ਸਨ। ਉਸਨੇ ਲੋੜਵੰਦਾਂ ਦੀ ਸਹਾਇਤਾ ਲਈ ਤੂਫਾਨ ਹਾਰਵੇ, ਤੂਫਾਨ ਮਾਰੀਆ ਅਤੇ ਹੋਰ ਕਈ ਪ੍ਰੋਜੈਕਟਾਂ ਲਈ ਆਪ੍ਰੇਸ਼ਨਾਂ ਦੀ ਅਗਵਾਈ ਕੀਤੀ। ਉਹ ਹੈਰਿਸ ਕਾਉਂਟੀ ਸ਼ੈਰਿਫ ਦੇ ਦਫਤਰ ਲਈ ਟ੍ਰੇਲਬਲੇਜ਼ਰ ਸੀ, ਅਤੇ ਆਪਣੀ ਪੱਗ ਕਾਰਨ ਵੱਖਰੀ ਪਛਾਣ ਰੱਖਦਾ ਸੀ।
ਅਮਰੀਕਾ ‘ਚ ਪਹਿਲੇ ਦਸਤਾਰਧਾਰੀ ਪੁਲਿਸ ਅਫਸਰ ਸੰਦੀਪ ਸਿੰਘ ਧਾਲੀਵਾਲ ਨੂੰ ਦਿੱਤੀ ਗਈ ਅੰਤਿਮ ਵਿਦਾਇਗੀ
Total Views: 264 ,
Real Estate



















