ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਕਾਂਗਰਸ ਦੀ ਮੁਹਿੰਮ ਦੇ ਮੱਦੇਨਜ਼ਰ 10 ਅਕਤੂਬਰ ਤੋਂ 19 ਅਕਤੂਬਰ ਤੱਕ ਦੋਵਾਂ ਰਾਜਾਂ ਵਿੱਚ ਰੋਡ ਸ਼ੋਅ ਅਤੇ ਰੈਲੀਆਂ ਕਰਨਗੇ। ਮਹਾਰਾਸ਼ਟਰ ਅਤੇ ਹਰਿਆਣਾ ਵਿੱਚ 21 ਅਕਤੂਬਰ ਨੂੰ ਵੋਟਿੰਗ ਹੋਵੇਗੀ, ਜਦੋਂਕਿ ਨਤੀਜੇ ਤਿੰਨ ਦਿਨ ਬਾਅਦ 24 ਅਕਤੂਬਰ ਨੂੰ ਐਲਾਨੇ ਜਾਣਗੇ।
ਕਾਂਗਰਸ ਵੱਲੋਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚੋਂ ਨਵਜੋਤ ਸਿੰਘ ਸਿੱਧੂ ਦੇ ਨਾਂਅ ਨੂੰ ਸ਼ਾਮਿਲ ਨਹੀਂ ਕੀਤਾ ਗਿਆ। ਕਾਂਗਰਸ ਵੱਲੋਂ ਜਾਰੀ ਕੀਤੀ ਸੂਚੀ ‘ਚ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਸ਼ਤਰੂਘਨ ਸਿਨ੍ਹਾ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਆਦਿ ਸ਼ਾਮਿਲ ਹਨ।
Congress releases its list of star campaigners for upcoming #MaharashtraAssemblyPolls. The list includes party's interim president Sonia Gandhi, party leaders Rahul Gandhi, Priyanka Gandhi Vadra, Shatrughan Sinha and former PM Manmohan Singh. pic.twitter.com/5Hh9Y8HgmS
— ANI (@ANI) October 4, 2019
















