ਜਥੇ ਨਾਲ ਕਰਤਾਰਪੁਰ ਸਾਹਿਬ ਜਾਵਾਂਗਾ ਪਰ ਇਸ ਨੂੰ ਇਹ ਨਾ ਸਮਝਿਆ ਜਾਵੇ ਕਿ ਮੈਂ ਪਾਕਿਸਤਾਨ ਗਿਆਂ – ਕੈਪਟਨ

ਰੋਡ ਸ਼ੋਅ ਦੌਰਾਨ ਉੱਤਰੀ ਕੈਪਟਨ ਦੀ ਦਸਤਾਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿਮਨੀ ਚੋਣਾਂ ਦੇ ਪ੍ਰਚਾਰ ਦੌਰਾਨ ਦਾਖਾ ਤੋਂ ਆਪਣੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਲਈ ਰੋਡ ਸ਼ੋਅ ਕਰਨ ਲੁਧਿਆਣਾ ਦੇ ਮੁਲਾਂਪੁਰ ਦਾਖਾ ਪਹੁੰਚੇ। ਰੋਡ ਸ਼ੋਅ ਦੌਰਾਨ ਕੈਪਟਨ ਦੀ ਬੱਸ ਦੇ ਉੱਪਰ ਬਿਜਲੀ ਦੀਆਂ ਤਾਰਾਂ ਸੀ, ਬਾਹਰ ਨਿਕਲਦਿਆਂ ਇਨ੍ਹਾਂ ਤਾਰਾਂ ਨਾਲ ਵੱਜ ਕੇ ਕੈਪਨਨ ਦੀ ਦਸਤਾਰ ਉੱਤਰ ਗਈ । ਜਦੋਂ ਕੈਪਟਨ ਦੀ ਪੱਗ ਤਾਰਾਂ ਨਾਲ ਟਕਰਾਈ ਤਾਂ ਸਾਂਸਦ ਰਵਨੀਤ ਬਿੱਟੂ ਉਨ੍ਹਾਂ ਦੇ ਅੱਗੇ ਬੈਠ ਗਏ ਤੇ ਉਨ੍ਹਾਂ ਨੂੰ ਸੰਭਲਣ ਦਾ ਵਕਤ ਦਿੱਤਾ।
ਰੋਡ ਸੋਅ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਨਹੀਂ ਜਾਣਗੇ। ਕੈਪਟਨ ਨੇ ਕਿਹਾ ਕਿ ਜਦੋਂ ਤੱਕ ਪਾਕਿਸਤਾਨ ਸਾਡੇ ਜਵਾਨਾਂ ‘ਤੇ ਗੋਲੀਬਾਰੀ ਬੰਦ ਨਹੀਂ ਕਰੇਗਾ ਤੇ ਅੱਤਵਾਦ ਖ਼ਤਮ ਨਹੀਂ ਕਰੇਗਾ, ਉਦੋਂ ਤੱਕ ਉਹ ਪਾਕਿਸਤਾਨ ਨਹੀਂ ਜਾਣਗੇ। ਉਂਝ ਉਨ੍ਹਾਂ ਇਹ ਵੀ ਕਿਹਾ ਕਿ ਉਹ ਪਹਿਲੇ ਜਥੇ ਨਾਲ ਕਰਤਾਰਪੁਰ ਸਾਹਿਬ ਜਾਣਗੇ ਪਰ ਇਸ ਨੂੰ ਇਹ ਨਾ ਸਮਝਿਆ ਜਾਵੇ ਕਿ ਉਹ ਪਾਕਿਸਤਾਨ ਗਏ ਹਨ। ਕਰਤਾਰਪੁਰ ਸਾਹਿਬ ਹੁਣ ਇੱਕ ਕੋਰੀਡੋਰ ਹੈ ਨਾ ਕਿ ਪਾਕਿਸਤਾਨ। ਉਨ੍ਹਾਂ ਕਿਹਾ ਕਿ ਜਥੇਦਾਰ ਨੂੰ ਮਿਲਣ ਲਈ ਪੰਜਾਬ ਸਰਕਾਰ ਦੇ ਮੰਤਰੀ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਾਹਿਬ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸਮਾਗਮਾਂ ਦਾ ਕੰਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਨੁਸਾਰ ਹੀ ਹੋਵੇਗਾ। ਹਾਲਾਂਕਿ ਉਨ੍ਹਾਂ ਦੱਸਿਆ ਕਿ 12 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਟੇਜ ‘ਤੇ ਮਾਮਲਾ ਫਸਿਆ ਹੋਇਆ ਹੈ। ਉਨ੍ਹਾਂ ਕਿਹਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦੇ ਅਨੁਸਾਰ ਹੀ ਜਾ ਰਹੇ ਹਨ।

Total Views: 435 ,
Real Estate