ਖਹਿਰਾ ਨੂੰ ਛੱਡ ਵਿਧਾਇਕ ਮਾਸਟਰ ਬਲਦੇਵ ਸਿੰਘ ਜਾ ਰਹੇ ਹਨ ਆਮ ਆਦਮੀ ਪਾਰਟੀ ਵਿੱਚ !

ਖਬਰਾਂ ਹਨ ਕਿ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਆਮ ਆਦਮੀ ਪਾਰਟੀ ਵਿੱਚ ਵਾਪਸੀ ਕਰਨ ਜਾ ਰਹੇ ਹਨ । ਮਾਸਟਰ ਬਲਦੇਵ ਸਿੰਘ ਨੇ ਪੰਜਾਬ ਏਕਤਾ ਪਾਰਟੀ ਦੀ ਟਿਕਟ ‘ਤੇ ਲੋਕ ਸਭਾ ਚੋਣ ਲੜਨ ਵੇਲੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਸੁਖਪਾਲ ਸਿੰਘ ਖਹਿਰਾ ਨਾਲ ਉਹ ਵੀ ਪਾਰਟੀ ਤੋਂ ਬਾਗੀ ਹੋ ਗਏ ਸਨ। ਸੋਸ਼ਲ ਮੀਡੀਆ ਤੇ ਆਪ ਪ੍ਰਧਾਨ ਪ੍ਰਧਾਨ ਭਗਵੰਤ ਮਾਨ ਦੀਆਂ ਮਾਸਟਰ ਬਲਦੇਵ ਸਿੰਘ ਨਾਲ ਫੋਟੋਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ ਤੇ ਉਨ੍ਹਾਂ ਨੂੰ ਘਰ ਵਾਪਸੀ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ।

Total Views: 224 ,
Real Estate